ਨਵਜੋਤ ਸਿੱਧੂ ਨੇ ਸੋਨੀਆ ਗਾਂਧੀ ਨੂੰ ਚਿੱਠੀ ਭੇਜ ਕੇ ਮਿਲਣ ਲਈ ਸਮਾਂ ਮੰਗਿਆ

ਨਵਜੋਤ ਸਿੱਧੂ ਨੇ ਸੋਨੀਆ ਗਾਂਧੀ ਨੂੰ ਚਿੱਠੀ ਭੇਜ ਕੇ ਮਿਲਣ ਲਈ ਸਮਾਂ ਮੰਗਿਆ


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 17 ਅਕਤੂਬਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਪਾਰਟੀ ਪ੍ਰਧਾਨ ਸ੍ਰਮਤੀ ਸੋਨੀਆ ਗਾਂਧੀ ਨੂੰ ਭੇਜੀ ਚਿੱਠੀ ਆਪਣੇ ਟਵਿੱਟਰ ‘ਤੇ ਪਾਈ ਹੈ। ਇਸ ਉਨ੍ਹਾਂ ਜਿਥੇ ਸ੍ਰੀਮਤੀ ਗਾਂਧੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ, ਉਥੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਰਾਜ ਸਰਕਾਰ ਨੂੰ ਅਗਲੀਆ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਵਿੱਚ ਜਾਣ ਲਈ ਖਾਸ ਕੰਮ ਪਹਿਲ ਦੇ ਅਧਾਰ ‘ਤੇ ਕਰਨੇ ਚਾਹੀਦੇ ਹਨ। ਚਿੱਠੀ ਵਿੱਚ ਉਨ੍ਹਾਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਮੈਨੀਫੈਸਟੋ ਲਈ ਪੰਜਾਬ ਮਾਡਲ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਉਨ੍ਹਾਂ ਦਾ ਏਜੰਡਾ 18 ਨੁਕਾਤੀ ਹੈ ਪਰ ਉਹ 13 ਖੇਤਰਾਂ ਨੂੰ ਪਹਿਲ ਦੇਣ ਦੀ ਮੰਗ ਕਰਦੇ ਹਨ। ਇਨ੍ਹਾਂ ਵਿੱਚ ਬੇਅਦਬੀ ਦੇ ਮਾਮਲਿਆਂ ‘ਚ ਇਨਸਾਫ਼ ਤੋਂ ਇਲਾਵਾ ਪੰਜਾਬ ‘ਚ ਭੂ ਮਾਫ਼ੀਆ, ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ, ਟਰਾਂਸਪੋਰਟ ਮਾਫ਼ੀਆ, ਮਹਿੰਗੀ ਬਿਜਲੀ, ਨਸ਼ੇ, ਬੇਰੁਜ਼ਗਾਰੀ ਤੇ ਗਰੀਬ-ਪਿਛੜੇ ਵਰਗ ਦੀ ਭਲਾਈ ਲਈ ਕੰਮ ਕਰਨ ਦਾ ਜ਼ਿਕਰ ਹੈ।



Source link