ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਔਰਤਾਂ ਨੂੰ 40 ਫ਼ੀਸਦ ਟਿਕਟਾਂ ਦੇਵੇਗੀ: ਪ੍ਰਿਯੰਕਾ

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਔਰਤਾਂ ਨੂੰ 40 ਫ਼ੀਸਦ ਟਿਕਟਾਂ ਦੇਵੇਗੀ: ਪ੍ਰਿਯੰਕਾ


ਲਖਨਊ, 19 ਅਕਤੂਬਰ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਹੈ ਕਿ ਆਉਣ ਵਾਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਔਰਤਾਂ ਨੂੰ 40 ਫੀਸਦੀ ਟਿਕਟਾਂ ਦੇਵੇਗੀ। ਸ੍ਰੀਮਤੀ ਵਾਡਰਾ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਕਿਹਾ, ‘ਅੱਜ ਮੈਂ ਪਹਿਲੇ ਵਾਅਦੇ ਬਾਰੇ ਗੱਲ ਕਰ ਰਹੀ ਹਾਂ। ਅਸੀਂ ਫੈਸਲਾ ਕੀਤਾ ਹੈ ਕਿ ਉੱਤਰ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਔਰਤਾਂ ਨੂੰ 40 ਫੀਸਦੀ ਟਿਕਟਾਂ ਦੇਵੇਗੀ।’ ਉੱਤਰ ਪ੍ਰਦੇਸ਼ ਚੋਣਾਂ ਲਈ ਕਾਂਗਰਸ ਦੇ ਮੁੱਖ ਮੰਤਰੀ ਉਮੀਦਵਾਰ ਬਾਰੇ ਉਨ੍ਹਾਂ ਕਿਹਾ ਕਿ ਹਾਲੇ ਇਸ ‘ਤੇ ਵਿਚਾਰ ਨਹੀਂ ਕੀਤਾ ਗਿਆ।



Source link