ਲਖੀਮਪੁਰ ਖੀਰੀ, 22 ਅਕਤੂਬਰ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਕਾਂਡ ਲਈ ਅੱਜ ਮੁੜ ਦੋ ਦਿਨ ਦੇ ਰਿਮਾਂਡ ‘ਤੇ ਪੁਲੀਸ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ ਤਿੰਨ ਹੋਰ ਮੁਲਜ਼ਮਾਂ ਅੰਕਿਤ ਦਾਸ, ਸ਼ੇਖਰ ਭਾਰਤੀ ਅਤੇ ਲਤੀਫ਼ ਨੂੰ ਵੀ ਦੋ ਦਿਨ ਦੇ ਰਿਮਾਂਡ ‘ਤੇ ਪੁਲੀਸ ਹਿਰਾਸਤ ‘ਚ ਭੇਜਿਆ ਹੈ। ਦੋ ਦਿਨ ਦਾ ਪੁਲੀਸ ਰਿਮਾਂਡ ਅੱਜ ਸ਼ਾਮ 5 ਵਜੇ ਤੋਂ ਸ਼ੁਰੂ ਹੋ ਗਿਆ ਹੈ ਜੋ ਐਤਵਾਰ ਸ਼ਾਮ 5 ਵਜੇ ਤੱਕ ਜਾਰੀ ਰਹੇਗਾ। ਆਸ਼ੀਸ਼ ਮਿਸ਼ਰਾ ਨੂੰ 9 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।-ਪੀਟੀਆਈ