ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਫਿਰ 35-35 ਪੈਸੇ ਵਾਧਾ


ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀ ਕੀਮਤ ‘ਚ ਅੱਜ 35-35 ਪੈਸੇ ਦਾ ਹੋਰ ਵਾਧਾ ਕੀਤੇ ਜਾਣ ਨਾਲ ਦੇਸ਼ ਭਰ ‘ਚ ਕੀਮਤਾਂ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ ਹਨ। ਅੱਜ ਲਗਾਤਾਰ ਤੀਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਗਈਆਂ ਹਨ। 18 ਅਤੇ 19 ਅਕਤੂਬਰ ਨੂੰ ਪੈਟਰੋਲ ਅਤੇ ਡੀਜ਼ਲ ਦਾ ਭਾਅ ਨਹੀਂ ਵਧਾਇਆ ਗਿਆ ਸੀ ਜਦਕਿ ਇਸ ਤੋਂ ਪਹਿਲਾਂ ਲਗਾਤਾਰ ਚਾਰ ਦਿਨ 35-35 ਪੈਸੇ ਰੇਟ ਵਧਾਏ ਗਏ ਸਨ। ਤੇਲ ਕੰਪਨੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਦਿੱਲੀ ਵਿੱਚ ਪੈਟਰੋਲ ਦੀ ਕੀਮਤ 106.89 ਰੁਪਏ ਅਤੇ ਮੁੰਬਈ ਵਿੱਚ 112.78 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਮੁੰਬਈ ਵਿੱਚ ਡੀਜ਼ਲ ਦਾ ਭਾਅ 103.63 ਰੁਪਏ ਪ੍ਰਤੀ ਲਿਟਰ ਹੋ ਗਿਆ ਹੈੈ। -ਪੀਟੀਆਈSource link