ਚੰਨੀ ਜੀ! ਅਸੀਂ ਤਾਂ ਕਿਸਾਨਾਂ ਨੂੰ 50 ਹਜ਼ਾਰ ਰੁਪੲੇ ਮੁਆਵਜ਼ਾ ਦੇ ਰਹੇ ਹਾਂ ਤੇ ਤੁਸੀਂ ਵੀ ਕੁੱਝ ਕਰੋ: ਕੇਜਰੀਵਾਲ

ਚੰਨੀ ਜੀ! ਅਸੀਂ ਤਾਂ ਕਿਸਾਨਾਂ ਨੂੰ 50 ਹਜ਼ਾਰ ਰੁਪੲੇ ਮੁਆਵਜ਼ਾ ਦੇ ਰਹੇ ਹਾਂ ਤੇ ਤੁਸੀਂ ਵੀ ਕੁੱਝ ਕਰੋ: ਕੇਜਰੀਵਾਲ


ਨਵੀਂ ਦਿੱਲੀ, 26 ਅਕਤੂਬਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਤੁਰੰਤ ਢੁਕਵਾਂ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ। ਦਿੱਲੀ ਸਰਕਾਰ ਨੇ ਪਿਛਲੇ ਹਫ਼ਤੇ ਐਲਾਨ ਕੀਤਾ ਸੀ ਕਿ ਉਹ ਰਾਜਧਾਨੀ ਦੇ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ੇ ਵਜੋਂ 50,000 ਰੁਪਏ ਪ੍ਰਤੀ ਹੈਕਟੇਅਰ ਅਦਾ ਕਰੇਗੀ, ਜਿਨ੍ਹਾਂ ਦੀਆਂ ਫ਼ਸਲਾਂ ਖ਼ਰਾਬ ਮੌਸਮ ਕਾਰਨ ਨੁਕਸਾਨੀਆਂ ਗਈਆਂ ਸਨ। ਅੱਜ ਟਵੀਟ ਵਿੱਚ ਸ੍ਰੀ ਕੇਜਰੀਵਾਲ ਨੇ ਕਿਹਾ, ‘ਪੰਜਾਬ ਦੇ ਕਈ ਇਲਾਕਿਆਂ ਵਿੱਚ ਬੇਮੌਸਮੀ ਬਾਰਸ਼ ਨੇ ਕਿਸਾਨਾਂ ਦੀਆਂ ਪੱਕੀਆਂ ਫਸਲਾਂ ਨੂੰ ਖਰਾਬ ਕਰ ਦਿੱਤਾ ਹੈ। ਅਸੀਂ ਦਿੱਲੀ ਦੇ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਮੁਆਵਜ਼ਾ ਦੇ ਰਹੇ ਹਾਂ। ਮੈਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਜੀ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੇ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।’



Source link