ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੀਂ ਪਾਰਟੀ ਦਾ ਐਲਾਨ ਕਰਾਂਗਾ: ਕੈਪਟਨ


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 27 ਅਕਤੂਬਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਸੂਬਾਈ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਨਵੀਂ ਪਾਰਟੀ ਬਣਾਉਣਗੇ।

ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਪਾਰਟੀ ਦੇ ਨਾਮ ਅਤੇ ਚੋਣ ਨਿਸ਼ਾਨ ਲਈ ਉਨ੍ਹਾਂ ਦੇ ਵਕੀਲ ਚੋਣ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਰਾਜ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ। ਅਰੂਸਾ ਆਲਮ ਬਾਰੇ ਉਨ੍ਹਾਂ ਕਿਹਾ ਕਿ ਅਰੂਸਾ ਆਲਮ 16 ਸਾਲ ਤੋਂ ਪੰਜਾਬ ਆ ਰਹੇ ਹਨ ਉਸ ਸਮੇਂ ਸੁਖਜਿੰਦਰ ਸਿੰਘ ਰੰਧਾਵਾ ਕਿਉਂ ਨਹੀਂ ਬੋਲੇ। ਉਨ੍ਹਾਂ ਕਿਹਾ ਕਿ ਉਹ 28 ਅਕਤੂਬਰ ਨੂੰ ਦਿੱਲੀ ਜਾਣਗੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਕਦੇ ਵੀ ਕਿਸਾਨਾਂ ਨਾਲ ਸਿੱਧੀ ਗੱਲਬਾਤ ਨਹੀਂ ਹੋਈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਈ ਕਾਂਗਰਸੀ ਨੇਤਾ ਉਨ੍ਹਾਂ ਦੇ ਸੰਪਰਕ ਵਿੱਚ ਹਨ।



Source link