ਪੰਜਾਬ ਸਰਕਾਰ ਇੰਦਰਾ ਗਾਂਧੀ ਦੀ ਬਰਸੀ ਭੁੱਲੀ: ਜਾਖੜ ਨੇ ਕਿਹਾ,‘ ਕੀ ਪੰਜਾਬ ’ਚ ਕਾਂਗਰਸ ਦੀ ਸਰਕਾਰ ਨਹੀਂ ਹੈੈ?’

ਪੰਜਾਬ ਸਰਕਾਰ ਇੰਦਰਾ ਗਾਂਧੀ ਦੀ ਬਰਸੀ ਭੁੱਲੀ: ਜਾਖੜ ਨੇ ਕਿਹਾ,‘ ਕੀ ਪੰਜਾਬ ’ਚ ਕਾਂਗਰਸ ਦੀ ਸਰਕਾਰ ਨਹੀਂ ਹੈੈ?’


ਚੰਡੀਗੜ੍ਹ, 31 ਅਕਤੂਬਰ

ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਨ ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਜਾਰੀ ਕਰਨ ਵਿੱਚ ਕਥਿਤ ਤੌਰ ‘ਤੇ ਨਾਕਾਮ ਰਹਿਣ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ‘ਤੇ ਵਿਅੰਗ ਕੀਤਾ ਹੈ। ਟਵੀਟ ਵਿੱਚ ਸ੍ਰੀ ਜਾਖੜ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਯਾਦ ਵਿੱਚ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪਿਛਲੇ ਸਾਲ ਜਾਰੀ ਕੀਤੇ ਗਏ ਪੰਜਾਬ ਸਰਕਾਰ ਦੇ ਇਸ਼ਤਿਹਾਰ ਨੂੰ ਟੈਗ ਕੀਤਾ। ਸ੍ਰੀ ਜਾਖੜ ਨੇ ਟਵੀਟ ਕੀਤਾ, ‘ਮੈਂ ਸਮਝ ਸਕਦਾ ਹਾਂ ਕਿ ਭਾਜਪਾ ‘ਭਾਰਤ ਦੀ ਆਇਰਨ ਲੇਡੀ’ ਨੂੰ ਇਤਿਹਾਸ ਤੋਂ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕੀ ਹਾਲੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨਹੀਂ ਹੈ।’



Source link