ਮੁੰਬਈ, 1 ਨਵੰਬਰ
ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਇਕ ਮਾਮਲੇ ਵਿਚ ਅੱਜ ਇੱਥੇ ਐਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਹੋਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਪੁਲੀਸ ਵਿਚ ਰਿਸ਼ਵਤ-ਕਮ-ਜਬਰੀ ਵਸੂਲੀ ਦੇ ਕਥਿਤ 100 ਕਰੋੜ ਦੇ ਰੈਕੇਟ ਸਬੰਧੀ ਏਜੰਸੀ ਵੱਲੋਂ ਕੀਤੀ ਗਈ ਅਪਰਾਧਿਕ ਜਾਂਚ ਦੇ ਸਬੰਧ ਵਿਚ ਕਾਲੇ ਧਨ ਨੂੰ ਸਫ਼ੈਦ ਕਰਨ ਅਧੀਨ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ 71 ਸਾਲਾ ਆਗੂ ਦੇ ਬਿਆਨ ਦਰਜ ਕੀਤੇ ਜਾਣਗੇ। ਇਸ ਤੋਂ ਪਹਿਲਾਂ ਚਾਰ ਵਾਰ ਸੰਮਨ ਭੇਜਣ ਉੱਤੇ ਵੀ ਦੇਸ਼ਮੁਖ ਈਡੀ ਸਾਹਮਣੇ ਪੇਸ਼ ਨਹੀਂ ਹੋਏ ਸਨ ਪਰ ਪਿਛਲੇ ਹਫ਼ਤੇ ਬੰਬਈ ਹਾਈ ਕੋਰਟ ਵੱਲੋਂ ਇਨ੍ਹਾਂ ਸੰਮਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਅੱਜ ਉਹ ਏਜੰਸੀ ਅੱਗੇ ਪੇਸ਼ ਹੋਏ। -ਪੀਟੀਆਈ