ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਗ੍ਰਿਫ਼ਤਾਰ


ਮੁੰਬਈ, 2 ਨਵੰਬਰ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ‘ਤੇ ਸੌ ਕਰੋੜ ਰੁਪਏ ਦੀ ਵਸੂਲੀ ਕਰਨ ਦੇ ਦੋਸ਼ ਲੱਗੇ ਸਨ। ਉਨ੍ਹਾਂ ਨੂੰ ਜਾਂਚ ਟੀਮ ਵਲੋਂ ਕਈ ਵਾਰ ਸੰਮਨ ਭੇਜੇ ਗਏ ਸਨ ਪਰ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਏ। ਈਡੀ ਨੇ ਉਨ੍ਹਾਂ ਨੂੰ ਪਹਿਲੀ ਨਵੰਬਰ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਬੁਲਾਇਆ ਸੀ ਤੇ ਉਨ੍ਹਾਂ ਤੋਂ 12 ਘੰਟੇ ਪੁੱਛਗਿੱਛ ਕੀਤੀ ਗਈ ਪਰ ਉਨ੍ਹਾਂ ਕਿਸੇ ਵੀ ਸਵਾਲ ਦਾ ਤਸੱਲਬਖ਼ਸ਼ ਜਵਾਬ ਨਹੀਂ ਦਿੱਤਾ। ਉਨ੍ਹਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮਾਰਚ ਵਿਚ ਪਰਮਬੀਰ ਸਿੰਘ ਨੂੰ ਮੁੰਬਈ ਪੁਲੀਸ ਦੇ ਕਮਿਸ਼ਨਰ ਦੇ ਅਹੁਦੇ ਤੋਂ ਹਟਾ ਦਿਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੇਸ਼ਮੁੱਖ ‘ਤੇ ਦੋਸ਼ ਲਾਏ ਸਨ ਕਿ ਉਹ ਹਰ ਮਹੀਨੇ 100 ਕਰੋੜ ਰੁਪਏ ਦੀ ਮੰਗ ਕਰਦੇ ਸਨ ਤੇ ਪੁਲੀਸ ਟਰਾਂਸਫਰਾਂ ਲਈ ਵੀ ਪੈਸੇ ਮੰਗਦੇ ਸਨ। ਈਡੀ ਨੇ ਗ੍ਰਿਫਤਾਰੀ ਤੋਂ ਪਹਿਲਾਂ ਦੇਸ਼ਮੁੱਖ ਦੇ ਬਿਆਨ ਦਰਜ ਕਰ ਲਏ ਹਨ।



Source link