ਇਸ ਸਾਲ ਪਰਾਲੀ ਸਾੜਨ ਦੇ ਮਾਮਲੇ 51 ਫ਼ੀਸਦ ਘਟੇ


ਨਵੀਂ ਦਿੱਲੀ, 3 ਨਵੰਬਰ

ਏਅਰ ਕੁਆਲਿਟੀ ਕਮਿਸ਼ਨ ਨੇ ਕਿਹਾ ਹੈ ਕਿ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 51 ਫੀਸਦੀ ਘਟੇ ਹਨ। ਕਮਿਸ਼ਨ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਦੇ ਜ਼ਿਲ੍ਹਿਆਂ ਵਿੱਚ 8,575 ਥਾਵਾਂ ਦਾ ਨਿਰੀਖਣ ਕੀਤਾ ਹੈ ਅਤੇ ਪਰਾਲੀ ਸਾੜਨ ਕਰਕੇ 58 ਲੱਖ ਰੁਪਏ ਦਾ ਜੁਰਮਾਨਾ ਕੀਤਾ। ਬਿਆਨ ਵਿੱਚ ਕਿਹਾ, ‘ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਅਤੇ ਦਿੱਲੀ ਦੇ ਐੱਨਸੀਆਰ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਲ 2020 ਵਿੱਚ 43,918 ਤੋਂ ਘੱਟ ਕੇ 2021 ਵਿੱਚ 21,364 ਹੋ ਗਈਆਂ ਹਨ।’Source link