ਵਾਸ਼ਿੰਗਟਨ, 5 ਨਵੰਬਰ
ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈਐੱਮਐੱਫ) ਨੇ ਗਲਾਸਗੋ ਵਿੱਚ ਸੀਓਪੀ 26 ਸਿਖ਼ਰ ਸੰਮੇਲਨ ਵਿੱਚ ਜਲਵਾਯੂ ਪਰਿਵਰਤਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਭਾਰਤ ਵੱਲੋਂ ਕੀਤੇ ਐਲਾਨ ਦਾ ਸਵਾਗਤ ਕੀਤਾ। ਸ੍ਰੀ ਮੋਦੀ ਨੇ ਸੀਓਪੀ26 ਸੰਮੇਲਨ ‘ਚ ਦਲੇਰਾਨਾ ਐਲਾਨ ਕਰਦਿਆਂ ਕਿਹਾ ਸੀ ਕਿ ਭਾਰਤ ਸਾਲ 2070 ਤੱਕ ਜ਼ੀਰੋ ਕਾਰਬਨ ਨਿਕਾਸੀ ਦਾ ਟੀਚਾ ਹਾਸਲ ਕਰੇਗਾ।