ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 5 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ ਪਰ ਯਾਤਰਾ ‘ਤੇ ਜਾਣ ਵਾਲਿਆਂ ਲਈ ਕੋਵਿਡ-19 ਟੀਕਾਕਾਰਨ ਦੀਆਂ ਦੋਵੇਂ ਖੁਰਾਕਾਂ ਲਾਜ਼ਮੀ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਟੀਕਾਕਰਨ ਤੋਂ ਇਲਾਵਾ 72 ਘੰਟੇ ਪਹਿਲਾਂ ਕਰੋਨਾ ਟੈੱਸਟ ਦੀ ਨੈਗੇਟਿਵ ਰਿਪੋਰਟ ਵੀ ਲਾਜ਼ਮੀ ਹੈ।