ਸੁਖਬੀਰ ਸਿੰਘ ਬਾਦਲ ਪਾਰਟੀ ਲੀਡਰਸ਼ਿਪ ਨਾਲ ਸਾਲਾਸਰ ਬਾਲਾਜੀ ਧਾਮ ’ਚ ਨਤਮਸਤਕ ਹੋਏ


ਇਕਬਾਲ ਸਿੰਘ ਸ਼ਾਂਤ

ਲੰਬੀ, 9 ਨਵੰਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮਾਲਵਾ ਖਿੱਤੇ ਦੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ ਹੋਰ ਲੀਡਰਸ਼ਿਪ ਦੇ ਨਾਲ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿਚ ਸ੍ਰੀ ਸਾਲਾਸਰ ਬਾਲਾ ਜੀ ਧਾਮ ਮੰਦਰ ਅਤੇ ਮਾਤਾ ਅੰਜਨੀ ਮੰਦਿਰ ਵਿਖੇ ਨਤਮਸਕਤ ਹੋਏ। ਉਨ੍ਹਾਂ ਨੇ ਪੰਜਾਬ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਨਾਲ ਨਾਲ ਆਪਸੀ ਭਾਈਚਾਰੇ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਦੀ ਅਰਦਾਸ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ‘ਤੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ, ਜੋ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੀ ਸੀ, ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਸਾਲਾਸਰ ਬਾਲਾਜੀ ਧਾਮ ਸਾਰੇ ਧਰਮਾਂ ਦੇ ਪਵਿੱਤਰ ਸਥਾਨਾਂ ਦੇ ਵੀ ਦਰਸ਼ਨ ਕਰਵਾਏ ਜਾਣਗੇ। ਸਲਾਸਰ ਮੰਦਿਰ ਟਰੱਸਟ ਮੈਨੇਜਮੈਂਟ ਨੇ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਸੀਨੀਅਰ ਲੀਡਰਸ਼ਿਪ ਨੂੰ ਸਨਮਾਨਤ ਕੀਤਾ। ਇਸ ਮੌਕੇ ਸ੍ਰੀ ਬਾਦਲ ਨੇ ਸ਼ਰਧਾਲੂਆਂ ਨਾਲ ਗੱਲਬਾਤ ਵੀ ਕੀਤੀ ਤੇ ਲੋਕਾਂ ਦੀ ਮੰਗ ‘ਤੇ ਸੈਲਫੀਆਂ ਵੀ ਖਿੱਚਵਾਈਆਂ। ਇਸ ਮੌਕੇ ਸਿਕੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਐੱਨਕੇ ਸ਼ਰਮਾ, ਸਰੂਪ ਚੰਦ ਸਿੰਗਲਾ, ਪ੍ਰੇਮ ਅਰੋੜਾ, ਪ੍ਰਕਾਸ਼ ਚੰਦ ਗਰਗ, ਜੀਤ ਮਹਿੰਦਰ ਸਿੱਧੂ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਹਰਪ੍ਰੀਤ ਸਿੰਘ, ਪ੍ਰੇਮ ਅਰੋੜਾ, ਗੁਲਜ਼ਾਰ ਸਿੰਘ, ਹੰਸ ਰਾਜ ਜੋਸ਼ਨ, ਹਰਦੀਪ ਸਿੰਘ ਡਿੰਪੀ ਢਿੱਲੋਂ, ਮਨਤਾਰ ਸਿੰਘ ਬਰਾੜ, ਤੀਰਥ ਸਿੰਘ ਮਾਹਲਾ, ਪ੍ਰਕਾਸ਼ ਸਿੰਘ ਭੱਟੀ, ਗੁਰਦੇਵ ਸਿੰਘ ਮਾਣੂਕੇ, ਵਰਦੇਵ ਸਿੰਘ ਨੋਨੀ ਮਾਨ, ਬਰਜਿੰਦਰ ਸਿੰਘ ਮੱਖਣ ਬਰਾੜ, ਸਤਨਾਮ ਸਿੰਘ ਰਾਹੀ, ਕੁਲਵੰਤ ਸਿੰਘ ਕੀਤੂ ਤੇ ਦਿਲਰਾਜ ਸਿੰਘ ਭੂੰਦੜ ਹਾਜ਼ਰ ਸਨ।



Source link