ਕੈਟ ਨੇ ਐਮਾਜ਼ਨ ਵਿਰੁੱਧ ਕੇਂਦਰ ਸਰਕਾਰ ਤੋਂ ਕਾਰਵਾਈ ਮੰਗੀ


ਪੱਤਰ ਪ੍ਰੇਰਕ

ਨਵੀਂ ਦਿੱਲੀ, 14 ਨਵੰਬਰ

ਭਾਰਤ ਦੇ ਵਪਾਰੀਆਂ ਅਤੇ ਲੋਕਾਂ ਲਈ ਇਹ ਸਭ ਤੋਂ ਹੈਰਾਨ ਕਰਨ ਵਾਲੀ ਖਬਰ ਹੈ ਕਿ ਐਮਾਜ਼ਨ ਈ-ਕਾਮਰਸ ਪੋਰਟਲ ਰਾਹੀਂ 1 ਕਰੋੜ ਰੁਪਏ ਤੋਂ ਵੱਧ ਦੀ ਭੰਗ ਵੇਚੀ ਗਈ, ਜਿਸ ਲਈ ਐਮਾਜ਼ਨ ਨੂੰ 66 ਫ਼ੀਸਦ ਕਮਿਸ਼ਨ ਮਿਲਿਆ ਹੈ। ਇਹ ਸਨਸਨੀਖੇਜ਼ ਖੁਲਾਸਾ ਮੱਧ ਪ੍ਰਦੇਸ਼ ਪੁਲੀਸ ਨੇ ਕੀਤਾ ਹੈ। ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਨੇ ਇਸ ਗੰਭੀਰ ਮੁੱਦੇ ‘ਤੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ ਤੇ ਨਾਲ ਹੀ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੂੰ ਐਮਾਜ਼ਨ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ। -ਏਜੰਸੀSource link