ਚੰਡੀਗੜ੍ਹ, 14 ਨਵੰਬਰ
ਅਦਾਕਾਰ ਅਤੇ ਸਮਾਜ ਸੇਵੀ ਸੋਨੂੰ ਸੂਦ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਰਾਜਨੀਤੀ ਵਿੱਚ ਆ ਰਹੀ ਹੈ ਪਰ ਉਨ੍ਹਾਂ ਦੀ ਅਜਿਹੀ ਕੋਈ ਯੋਜਨਾ ਨਹੀਂ ਹੈ। ਸੂਦ ਵੱਲੋਂ ਆਪਣੀ ਭੈਣ ਦੇ ਰਾਜਨੀਤੀ ਵਿੱਚ ਆਉਣ ਦੇ ਐਲਾਨ ਤੋਂ ਬਾਅਦ ਸਾਫ਼ ਲੱਗ ਰਿਹਾ ਹੈ ਮਾਲਵਿਕਾ ਮੋਗਾ ਤੋਂ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜ ਸਕਦੀ ਹੈ। ਮੋਗਾ ਜ਼ਿਲੇ ਦੇ ਰਹਿਣ ਵਾਲੇ ਸੂਦ ਨੇ ਕਿਹਾ ਕਿ ਉਸ ਦੀ ਭੈਣ ਨੇ ਪਿਛਲੇ ਸਮੇਂ ਵਿੱਚ ਬਹੁਤ ਵਧੀਆ ਕੰਮ ਕੀਤੇ ਹਨ। ਸੂਦ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, ”ਅਸੀਂ ਅੱਜ ਅਧਿਕਾਰਤ ਤੌਰ ‘ਤੇ ਇਹ ਕਹਿਣਾ ਚਾਹੁੰਦੇ ਹਾਂ ਕਿ ਮਾਲਵਿਕਾ ਜ਼ਰੂਰ ਪੰਜਾਬ ਦੀ ਸੇਵਾ ਲਈ ਆਵੇਗੀ। ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਪੁੱਛੇ ਜਾਣ ‘ਤੇ ਸੂਦ ਨੇ ਕਿਹਾ ਕਿ ਇਸ ਸਬੰਧ ਵਿੱਚ ਹਾਲੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।’