ਆਸ਼ੀਸ਼ ਸਣੇ ਤਿੰਨ ਜਣਿਆਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ


ਲਖੀਮਪੁਰ ਖੀਰੀ: ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਅੱਜ ਜ਼ਿਲ੍ਹਾ ਸੈਸ਼ਨ ਜੱਜ ਨੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਸਮੇਤ ਤਿੰਨ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ ਹਨ। ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿੱਚ 3 ਅਕਤੂਬਰ ਨੂੰ ਵਾਪਰੀ ਹਿੰਸਕ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ। ਵਕੀਲ ਅਰਵਿੰਦ ਤ੍ਰਿਪਾਠੀ ਨੇ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਕੇਸ਼ ਮਿਸ਼ਰਾ ਨੇ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ, ਆਸ਼ੀਸ਼ ਪਾਂਡੇ ਤੇ ਲਵਕੁਸ਼ ਰਾਣਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਲਗਪਗ ਦੋ ਘੰਟੇ ਚੱਲੀ ਸੁਣਵਾਈ ਦੌਰਾਨ ਕੇਸ ਦੀ ਕੇਸ ਡਾਇਰੀ, ਫੋਰੈਂਸਿਕ ਸਾਇੰਸ ਲੈਬਾਰਟਰੀ ਤੋਂ ਹਾਸਲ ਚਾਰ ਕਾਰਤੂਸਾਂ ਦੀਆਂ ਫੋਰੈਂਸਿਕ ਤੇ ਬੈਲਿਸਟਿਕ ਰਿਪੋਰਟਾਂ ਤੇ 60 ਗਵਾਹਾਂ ਦੇ ਬਿਆਨ ਜਮ੍ਹਾਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। -ਪੀਟੀਆਈ



Source link