ਸ਼ੌਂਬੀ ਸ਼ਾਰਪ ਭਾਰਤ ਵਿੱਚ ਯੂਐੱਨ ਦੇ ‘ਰੈਜ਼ੀਡੈਂਟ ਕੋਆਰਡੀਨੇਟਰ’ ਨਿਯੁਕਤ


ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਅੰਤੋਨੀਓ ਗੁਟੇਰੇਜ਼ ਨੇ ਅਮਰੀਕਾ ਦੇ ਸ਼ੌਬੀ ਸ਼ਾਰਪ ਨੂੰ ਭਾਰਤ ਵਿੱਚ ਯੂਐੱਨ ਦਾ ‘ਰੈਜ਼ੀਡੈਂਟ ਕੋਆਰਡੀਨੇਟਰ’ ਨਿਯੁਕਤ ਕੀਤਾ ਹੈ। ਸੰਯੁਕਤ ਰਾਸ਼ਟਰ ਵੱਲੋਂ ਅੱਜ ਜਾਰੀ ਕੀਤੇ ਗਏ ਇੱਕ ਬਿਆਨ ਮੁਤਾਬਕ, ”ਸ਼ਾਰਪ 25 ਸਾਲ ਤੋਂ ਵੱਧ ਸਮੇਂ ਤੋਂ ਕੌਮਾਂਤਰੀ ਪੱਧਰ ‘ਤੇ ਇਕਸਾਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਹੇ ਹਨ। ਇਹ ਤਜਰਬਾ ਉਨ੍ਹਾਂ ਦੀ ਇਸ ਨਿਯੁਕਤੀ ਵਿੱਚ ਕੰਮ ਆਵੇਗਾ।” ਉਨ੍ਹਾਂ ਨੇ ਹਾਲ ਹੀ ਵਿੱਚ ਆਰਮੀਨੀਆ ਵਿੱਚ ਸੰਯੁਕਤ ਰਾਸ਼ਟਰ ਦੇ ‘ਰੈਜ਼ੀਡੈਂਟ ਕੋਆਰਡੀਨੇਟਰ’ ਵਜੋਂ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਯੂਐੱਨ ਵਿਕਾਸ ਪ੍ਰੋਗਰਾਮ ‘ਚ ਕਈ ਪ੍ਰਮੁੱਖ ਅਹੁਦਿਆਂ ‘ਤੇ ਕੰਮ ਕੀਤਾ ਹੈ। -ਪੀਟੀਆਈSource link