ਲਾਹੌਰ/ਕਰਤਾਰਪੁਰ, 18 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਮੰਤਰੀ ਮੰਡਲ ਦੇ ਮੈਂਬਰਾਂ ਸਮੇਤ 30 ਲੋਕਾਂ ਨਾਲ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਪਾਕਿਸਤਾਨ ਪਹੁੰਚੇ। ਉਹ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਪਹੁੰਚੇ। ਇਸ ਮੌਕੇ ਚੰਨੀ ਨਾਲ ਮਨਪ੍ਰੀਤ ਸਿੰਘ ਬਾਦਲ, ਵਿਜੈ ਇੰਦਰ ਸਿੰਗਲਾ, ਰਾਣਾ ਗੁਰਜੀਤ ਸਿੰਘ ਹਰਪ੍ਰਤਾਪ ਸਿੰਘ ਅਜਨਾਲਾ, ਬਰਿੰਦਰਮੀਤ ਸਿੰਘ ਪਾਹੜਾ ਆਦਿ ਹਾਜ਼ਰ ਸਨ। ਇਹ ਵੀ ਦੱਸ ਦੇਈਏ ਕਿ ਪਹਿਲਾਂ ਮੁੱਖ ਮੰਤਰੀ ਚੰਨੀ ਦੇ ਨਾਲ ਉਨ੍ਹਾਂ ਦੇ 50 ਦੇ ਕਰੀਬ ਵਿਧਾਇਕ ਜਾ ਰਹੇ ਸਨ ਪਰ ਉਨ੍ਹਾਂ ਦੀ ਗਿਣਤੀ 10 ਰਹਿ ਗਈ।