ਸ੍ਰੀਨਗਰ, 18 ਨਵੰਬਰ
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ੍ਰੀਨਗਰ ‘ਚ ਹੈਦਰਪੋਰਾ ਮੁਕਾਬਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਮੁਕਾਬਲੇ ਵਿੱਚ 4 ਲੋਕ ਮਾਰੇ ਗਏ ਸਨ। ਇਸ ਤੋਂ ਪਹਿਲਾਂ ਮੁਕਾਬਲੇ ਵਿੱਚ ਮਾਰੇ ਗਏ ਨਾਗਰਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੁਲੀਸ ਨੇ ਅੱਧੀ ਰਾਤ ਦੇ ਕਰੀਬ ਪ੍ਰਦਰਸ਼ਨ ਵਾਲੀ ਥਾਂ ਤੋਂ ਜ਼ਬਰਦਸਤੀ ਹਟਾ ਦਿੱਤਾ ਅਤੇ ਉਨ੍ਹਾਂ ਵਿੱਚੋਂ ਕੁਝ ਨੂੰ ਹਿਰਾਸਤ ਵਿੱਚ ਵੀ ਲੈ ਲਿਆ ਗਿਆ। ਉਹ ਇੱਥੇ ਪ੍ਰੈਸ ਐਨਕਲੇਵ ਵਿੱਚ ਧਰਨੇ ‘ਤੇ ਬੈਠੇ ਸਨ। ਧਰਨਾਕਾਰੀ ਪਰਿਵਾਰ ਬੁੱਧਵਾਰ ਸਵੇਰ ਤੋਂ ਹੀ ਧਰਨੇ ‘ਤੇ ਬੈਠੇ ਸਨ ਅਤੇ ਉਨ੍ਹਾਂ ਨੇ ਦਿਨ ਭਰ ਪ੍ਰਦਰਸ਼ਨ ਕੀਤੇ।