ਪੀਐੱਨਜੀ ਦੇ 3 ਪ੍ਰਦਰਸ਼ਨੀ ਪਲਾਂਟ ਲੋਕ ਅਰਪਣ


ਡਾ. ਹਿਮਾਂਸ਼ੂ ਸੂਦ

ਮੰਡੀ ਗੋਬਿੰਦਗੜ੍ਹ, 18 ਨਵੰਬਰ

ਪੰਜਾਬ ਦੇ ਉਦਯੋਗ, ਸਾਇੰਸ ਤਕਨਾਲੋਜੀ ਤੇ ਵਾਤਾਵਰਨ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਮੰਡੀ ਗੋਬਿੰਦਗੜ੍ਹ ਦੇ ਰਾਇਲ ਗਰੁੱਪ ਆਫ਼ ਇੰਡਸਟਰੀਜ਼ ਵਿੱਚ ਕੋਇਲੇ ਨਾਲ ਚੱਲਣ ਵਾਲੀਆਂ ਰੀ-ਰੋਲਿੰਗ ਮਿੱਲਾਂ ਨੂੰ ਪੀ.ਐੱਨ.ਜੀ ਵਿਚ ਤਬਦੀਲ ਕਰਨ ਤਹਿਤ ਪੀ.ਐੱਨ.ਜੀ ਦੇ 3 ਪ੍ਰਦਰਸ਼ਨੀ ਪਲਾਂਟ ਲੋਕ ਅਰਪਣ ਕੀਤੇ ਹਨ। ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਉਦਯੋਗਿਕ ਵਿਕਾਸ ਲਈ ਚੁੱਕੇ ਗਏ ਕਦਮਾਂ ਸਦਕਾ ਪਿਛਲੇ 5 ਸਾਲਾਂ ਦੌਰਾਨ 1 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਹੋਣਗੇ, ਉੱਥੇ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਪ੍ਰਦੂਸ਼ਣ ਤੋਂ ਛੁਟਕਾਰਾ ਪਾਉਣ ਲਈ ਅਸੀਂ ਆਪਣੇ ਆਪ ਨਾਲ ਇਹ ਪ੍ਰਣ ਕਰੀਏ ਕਿ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਉੱਜਵਲ ਭਵਿੱਖ ਲਈ ਅਸੀਂ ਆਪਣੇ ਆਪ ਤੋਂ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰੀਏ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀ ਗੋਬਿੰਦਗੜ੍ਹ ਦੇ 81 ਉਦਯੋਗ ਪੀ.ਐੱਨ.ਜੀ ਵਿਚ ਤਬਦੀਲ ਹੋ ਚੁੱਕੇ ਹਨ।Source link