ਕੇਜਰੀਵਾਲ ਵੱਲੋਂ ਮੋਗਾ ਰੈਲੀ ’ਚ ਵਾਅਦਿਆਂ ਦੀ ਝੜੀ

ਕੇਜਰੀਵਾਲ ਵੱਲੋਂ ਮੋਗਾ ਰੈਲੀ ’ਚ ਵਾਅਦਿਆਂ ਦੀ ਝੜੀ


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 22 ਨਵੰਬਰ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਮੋਗਾ ਵਿੱਚ ਕੀਤੀ ਰੈਲੀ ਦੌਰਾਨ ਕਈ ਐਲਾਨ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਉਣ ‘ਤੇ ਸੂਬੇ ਦੀ ਹਰ ਇਕ ਔਰਤ ਨੂੰ ਹਰ ਮਹੀਨੇ 1000 ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਦਿੱਤੇ ਜਾਣਗੇ ਅਤੇ ਪੰਜਾਬ ਦੀਆਂ ਇੱਕ ਕਰੋੜ ਔਰਤਾਂ ਨੂੰ ਇਸ ਦਾ ਲਾਭ ਮਿਲੇਗਾ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਜੇਕਰ ਸੂਬੇ ਵਿੱਚੋਂ ਰੇਤ ਮਾਫ਼ੀਆ ਅਤੇ ਟਰਾਂਸਪੋਰਟ ਮਾਫ਼ੀਆ ਖ਼ਤਮ ਕਰਕੇ ਪੰਜਾਬ ਵਿਚ ਪੈਸੇ ਦੀ ਤੋਟ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਉਹ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਦੇ ਹਨ। ਰੈਲੀ ਨੂੰ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਸੰਬੋਧਨ ਕੀਤਾ।



Source link