ਪੰਜਾਬ ’ਚੋਂ ਹਜ਼ਾਰਾਂ ਕਿਸਾਨ-ਮਜ਼ਦੂਰ ਤੇ ਔਰਤਾਂ ਨੇ ਦਿੱਲੀ ਵੱਲ ਵਹੀਰਾਂ ਘੱਤੀਆਂ

ਪੰਜਾਬ ’ਚੋਂ ਹਜ਼ਾਰਾਂ ਕਿਸਾਨ-ਮਜ਼ਦੂਰ ਤੇ ਔਰਤਾਂ ਨੇ ਦਿੱਲੀ ਵੱਲ ਵਹੀਰਾਂ ਘੱਤੀਆਂ


ਜੋਗਿੰਦਰ ਸਿੰਘ ਮਾਨ

ਮਾਨਸਾ, 25 ਨਵੰਬਰ

ਖੇਤੀ ਕਾਨੂੰਨ ਸੰਸਦ ਵਿੱਚੋਂ ਰੱਦ ਕਰਵਾਉਣ ਅਤੇ ਪੂਰੇ ਦੇਸ਼ ਦੇ ਕਿਸਾਨਾਂ ਲਈ ਐੱਮਐੱੱਸਪੀ ‘ਤੇ ਖਰੀਦ ਦੀ ਕਾਨੂੰਨੀ ਗਾਰੰਟੀ ਕਰਵਾਉਣ ਤੋਂ ਇਲਾਵਾ ਲਖੀਮਪੁਰ ਖੀਰੀ ਕਾਂਡ ‘ਚ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਮੋਰਚੇ ਦੀ ਵਰ੍ਹੇਗੰਢ ਮਨਾਉਣ ਲਈ 26 ਨਵੰਬਰ ਨੂੰ ਵੱਖ ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਲੱਖਾਂ ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ ਦੇ ਜੁਝਾਰੂ ਕਾਫ਼ਲੇ ਅੱਜ 25 ਨਵੰਬਰ ਨੂੰ ਦਿਨ ਚੜ੍ਹਦੇ ਹੀ ਦਿੱਲੀ ਟਿਕਰੀ ਮੋਰਚੇ ਵੱਲ ਵਹੀਰਾਂ ਘੱਤਣ ਲੱਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਜਥੇਬੰਦੀਆਂ ਮੁੱਖ ਮੰਗਾਂ ਵੀ ਮੰਨਵਾ ਕੇ ਹੀ ਮੁੜਨਗੀਆਂ। ਇਸੇ ਤਰ੍ਹਾਂ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਹੇਠ ਵੀ ਕਿਸਾਨਾਂ, ਮਜ਼ਦੂਰਾਂ ਔਰਤਾਂ ਦੇ ਕਾਫਲੇ ਦਿੱਲੀ ਲਈ ਰਵਾਨਾ ਹੋ ਰਹੇ ਹਨ ਅਤੇ ਹਜ਼ਾਰਾਂ ਸੰਘਰਸ਼ੀਲ ਲੋਕਾਂ ਨੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਚਾਲੇ ਪਾ ਦਿੱਤੇ ਹਨ।



Source link