ਚੰਡੀਗੜ੍ਹ, 25 ਨਵੰਬਰ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਰਿਪੋਰਟ ਜਨਤਕ ਨਾ ਕੀਤੀ ਤਾਂ ਉਹ ਭੁੱਖ ਹੜਤਾਲ ‘ਤੇ ਬੈਠਣਗੇ। ਉਨ੍ਹਾਂ ਰੈਲੀ ਦੌਰਾਨ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਕਾਰਨ ਵੱਡੀ ਗਿਣਤੀ ਨੌਜਵਾਨ ਮੌਤ ਦੇ ਮੂੰਹ ਜਾ ਪਏ ਹਨ, ਇਸ ਕਰ ਕੇ ਨਸ਼ਿਆਂ ਨੂੰ ਰੋਕਣ ਲਈ ਸਭਨਾਂ ਨੂੰ ਨਾਲ ਚਲਣਾ ਚਾਹੀਦਾ ਹੈ।