ਕਰੋਨਾ ਕਾਰਨ ਜਨੇਵਾ ’ਚ ਡਬਲਿਊਟੀਓ ਦੀ ਹੋਣ ਵਾਲੀ ਮੀਟਿੰਗ ਅਣਮਿੱਥੇ ਸਮੇਂ ਲਈ ਮੁਲਤਵੀ


ਨਵੀਂ ਦਿੱਲੀ, 27 ਨਵੰਬਰ

ਵਿਸ਼ਵ ਵਪਾਰ ਸੰਗਠਨ (ਡਬਲਿਊਟੀਓ) ਦੀ 30 ਨਵੰਬਰ ਤੋਂ ਜਨੇਵਾ ਵਿੱਚ ਹੋਣ ਵਾਲੀ ਮੰਤਰੀ ਪੱਧਰੀ ਮੀਟਿੰਗ ਕਰੋਨਾਵਾਇਰਸ ਮਹਾਮਾਰੀ ਕਾਰਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੱਖਣੀ ਅਫਰੀਕਾ ‘ਚ ਕੋਰੋਨਾ ਵਾਇਰਸ ਦਾ ਨਵਾਂ ਰੂਪ ਸਾਹਮਣੇ ਆਇਆ ਹੈ। ਇਹ ਜ਼ਿਆਦਾ ਤੇਜ਼ੀ ਨਾਲ ਫੈਲਦਾ ਹੈ। ਇਸ ਦੇ ਮੱਦੇਨਜ਼ਰ ਮੀਟਿੰਗ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਡਬਲਿਊਟੀਓ ਵੱਲੋਂ ਜਾਰੀ ਬਿਆਨ ਵਿੱਚ 12ਵੀਂ ਮੰਤਰੀ ਪੱਧਰੀ ਮੀਟਿੰਗ ਦੀਆਂ ਨਵੀਆਂ ਤਰੀਕਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।Source link