ਕਰੋਨਾ: ਕੌਮਾਂਤਰੀ ਉਡਾਣਾਂ ਮੁੜ ਸ਼ੁਰੂ ਕਰਨ ਦੇ ਫ਼ੈਸਲੇ ਦੀ ਸਮੀਖਿਆ ਕਰੇਗੀ ਸਰਕਾਰ

ਕਰੋਨਾ: ਕੌਮਾਂਤਰੀ ਉਡਾਣਾਂ ਮੁੜ ਸ਼ੁਰੂ ਕਰਨ ਦੇ ਫ਼ੈਸਲੇ ਦੀ ਸਮੀਖਿਆ ਕਰੇਗੀ ਸਰਕਾਰ


ਨਵੀਂ ਦਿੱਲੀ, 28 ਨਵੰਬਰ

ਭਾਰਤ ਸਰਕਾਰ ਵੱਲੋਂ ਅੱਜ ਕੌਮਾਂਤਰੀ ਉਡਾਣਾਂ ਬਹਾਲ ਕਰਨ ਦੇ ਫ਼ੈਸਲੇ ਦੀ ਸਮੀਖਿਆ ਕੀਤੀ ਗਈ ਅਤੇ ਵਿਦੇਸ਼ਾਂ ਖ਼ਾਸ ਕਰ ਕਰੋਨਾ ਦੀ ਨਵੀਂ ਕਿਸਮ ‘ਓਮੀਕਰੋਨ’ ਤੋਂ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਜਾਂਚ ਤੇ ਨਿਗਰਾਨੀ ਵਧਾਉਣ ਦਾ ਫ਼ੈਸਲਾ ਕੀਤਾ ਗਿਆ। ਇਹ ਫ਼ੈਸਲੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਅਜੈ ਭੱਲਾ ਦੀ ਪ੍ਰਧਾਨਗੀ ਹੇਠ ਹੋਈ ਐਮਰਜੈਂਸੀ ਮੀਟਿੰਗ ਵਿੱਚ ਲਏ ਗਏ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਨਵੇਂ ਵਾਇਰਸ ਦੇ ਮੱਦੇਨਜ਼ਰ ਸਮੁੱਚੀ ਆਲਮੀ ਸਥਿਤੀ ਦੀ ਵਿਸਥਾਰਿਤ ਸਮੀਖਿਆ ਕੀਤੀ ਗਈ ਅਤੇ ਵੱਖ-ਵੱਖ ਰੋਕਥਾਮ ਓਪਾਵਾਂ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਚਰਚਾ ਕੀਤੀ ਗਈ। ਬੁਲਾਰੇ ਨੇ ਕਿਹਾ ਕਿ ਸਰਕਾਰ ਆਲਮੀ ਹਾਲਾਤ ਮੁਤਾਬਕ ਵਪਾਰਕ ਕੌਮਾਂਤਰੀ ਯਾਤਰੀ ਸੇਵਾਵਾਂ ਸ਼ੁਰੂ ਕਰਨ ਦੀ ਤਰੀਕ ਬਾਰੇ ਮੁੜ ਤੋਂ ਵਿਚਾਰ ਕਰੇਗੀ। -ਪੀਟੀਆਈ



Source link