ਯੂਪੀ ਅਧਿਆਪਕ ਯੋਗਤਾ ਪ੍ਰੀਖਿਆ ਦਾ ਪਰਚਾ ਲੀਕ, ਸਰਕਾਰ ਵੱਲੋਂ ਟੈੈਸਟ ਮੁਲਤਵੀ

ਯੂਪੀ ਅਧਿਆਪਕ ਯੋਗਤਾ ਪ੍ਰੀਖਿਆ ਦਾ ਪਰਚਾ ਲੀਕ, ਸਰਕਾਰ ਵੱਲੋਂ ਟੈੈਸਟ ਮੁਲਤਵੀ


ਲਖਨਊ/ਪ੍ਰਯਾਗਰਾਜ, 28 ਨਵੰਬਰ

ਉੱਤਰ ਪ੍ਰਦੇਸ਼ ਵਿੱਚ ਅੱਜ ਹੋਣ ਵਾਲੇ ‘ਯੂਪੀ ਟੀਈਟੀ (ਅਧਿਆਪਕ ਯੋਗਤਾ ਪ੍ਰੀਖਿਆ)-2021’ ਦਾ ਪ੍ਰਸ਼ਨ ਪੱਤਰ ਲੀਕ ਹੋਣ ਕਾਰਨ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਪੁਲੀਸ ਨੇ ਪ੍ਰਸ਼ਨ ਲੀਕ ਕਰਨ ਦੇ ਮਾਮਲੇ ਵਿੱਚ 26 ਵਿਅਕਤੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਵਧੀਕ ਮੁੱਖ ਸਕੱਤਰ ਮੁੱਢਲੀ ਸਿੱਖਿਆ ਦੀਪਕ ਕੁਮਾਰ ਅਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਕਾਨੂੰਨ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਇਥੇ ਦਿੱਤੀ।



Source link