‘ਆਪ’ ਦੇ ਵਰਕਰ ਕਾਂਗਰਸ ਦੀਆਂ ਨਕਾਮੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

‘ਆਪ’ ਦੇ ਵਰਕਰ ਕਾਂਗਰਸ ਦੀਆਂ ਨਕਾਮੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ


ਨਿੱਜੀ ਪੱਤਰ ਪ੍ਰੇਰਕ

ਜਲੰਧਰ, 28 ਨਵੰਬਰ

‘ਆਪ’ ਦੀ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਇੱਥੋਂ ਦੇ ਉਤਰੀ ਵਿਧਾਨ ਸਭਾ ਹਲਕੇ ਦੇ ਵਾਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਦੀਆਂ ਨਾਕਾਮੀਆਂ ਨੂੰ ਲੋਕਾਂ ਦੇ ਘਰ-ਘਰ ਪਹੁੰਚਾਉਣ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ 2022 ਵਿੱਚ ਸਰਕਾਰ ਬਣਾਏਗੀ ਤੇ ਦੋਆਬੇ ਵਿੱਚੋਂ ਸਭ ਤੋਂ ਵੱਧ ਸੀਟਾਂ ਜਿੱਤੇਗੀ। ਇਸ ਮੌਕੇ ਸਥਾਨਕ ਲੋਕਾਂ ਨੇ ਵੀ ਵਿਧਾਇਕ ਮਾਣੂੰਕੇ ਨੂੰ ਵੀ ਇਲਾਕੇ ਵਿੱਚ ਨਾ ਹੋਏ ਕੰਮਾਂ ਤੋਂ ਜਾਣੂ ਕਰਵਾਇਆ। ਵਿਧਾਇਕਾ ਨੇ ਦੱਸਿਆ ਕਿ ਲੋਕਾਂ ਨੇ ਦੋਸ਼ ਲਾਇਆ ਹੈ ਕਿ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਧੜੱਲੇ ਨਾਲ ਨਸ਼ੇ ਦਾ ਗੋਰਖਧੰਦਾ ਚੱਲਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਮਹਿਲਾਵਾਂ ਨੂੰ ਹਜ਼ਾਰ-ਹਜ਼ਾਰ ਰੁਪਏ ਦਿੱਤੇ ਜਾਣ ਦਾ ਵਾਅਦਾ ਕੀਤਾ ਹੈ, ਜਿਸ ਨਾਲ ਔਰਤਾਂ ਨੂੰ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਕਦੇ ਵੀ ਔਰਤਾਂ ਬਾਰੇ ਨਹੀਂ ਸੋਚਿਆ।



Source link