ਬੈਂਕ ਮੁਲਾਜ਼ਮਾਂ ਵੱਲੋਂ 16 ਦਸੰਬਰ ਤੋਂ ਦੋ ਰੋਜ਼ਾ ਹੜਤਾਲ ਦੀ ਚਿਤਾਵਨੀ


ਨਵੀਂ ਦਿੱਲੀ, 1 ਦਸੰਬਰ

ਪਬਲਿਕ ਸੈਕਟਰ ਦੇ ਦੋ ਬੈਕਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੇ ਫੈਸਲੇ ਖ਼ਿਲਾਫ਼ ਯੂਨਾਈਟਡ ਫੌਰਮ ਆਫ ਬੈਂਕ ਯੂਨੀਅਨ ਨੇ 16 ਦਸੰਬਰ ਤੋਂ ਦੋ ਰੋਜ਼ਾ ਬੈਂਕ ਹੜਤਾਲ ਦੀ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਫਰਵਰੀ ਮਹੀਨੇ ਵਿੱਚ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਰਕਾਰ ਦੀ ਨਿੱਜੀਕਰਨ ਨੀਤੀ ਤਹਿਤ ਦੋ ਸਰਕਾਰੀ ਬੈਂਕਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦਾ ਐਲਾਨ ਕੀਤਾ ਸੀ। ਦੱਸਣਯੋਗ ਹੈ ਕਿ 2019 ਵਿੱਚ ਸਰਕਾਰ ਆਈਡੀਬੀਆਈ ਬੈਂਕ ਦਾ ਪਹਿਲਾਂ ਹੀ ਨਿੱਜੀਕਰਨ ਕਰ ਚੁੱਕੀ ਹੈ ਅਤੇ ਦੇਸ਼ ਦੇ 14 ਬੈਂਕਾਂ ਦਾ ਰਲੇਵਾਂ ਕਰ ਚੁੱਕੀ ਹੈ। -ਪੀਟੀਆਈSource link