ਕੇਂਦਰ ਸਰਕਾਰ ਦੀਆਂ ਨੌਕਰੀਆਂ ਲਈ ਸਿਰਫ ਇਕ ਸਾਂਝੀ ਪ੍ਰੀਖਿਆ ਹੋਵੇਗੀ: ਜਤਿੰਦਰ ਸਿੰਘ


ਨਵੀਂ ਦਿੱਲੀ, 2 ਦਸੰਬਰ

ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਭਰਤੀ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਪਾਰਦਰਸ਼ੀ ਬਣਾਉਣ ਲਈ ਕੌਮੀ ਭਰਤੀ ਏਜੰਸੀ (ਐੱਨਆਰਏ) ਵਲੋਂ ਇਕ ਹੀ ਪ੍ਰੀਖਿਆ ਕਰਵਾਈ ਜਾਵੇਗੀ। ਇਹ ਜਾਣਕਾਰੀ ਅਮਲਾ ਅਤੇ ਸਿਖਲਾਈ ਰਾਜ ਮੰਤਰੀ ਨੇ ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਪੂਰਕ ਸਵਾਲਾਂ ਦੇ ਜਵਾਬ ਵਿੱਚ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਾਲ ਸਾਂਝੀ ਯੋਗਤਾ ਪ੍ਰੀਖਿਆ ਸ਼ੁਰੂ ਕਰਨ ਦੀ ਯੋਜਨਾ ਬਣਾਈ ਸੀ ਪਰ ਇਹ ਸੰਭਵ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਨਵੀਂ ਪ੍ਰਣਾਲੀ ਤਹਿਤ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਘੱਟੋ-ਘੱਟ ਇੱਕ ਪ੍ਰੀਖਿਆ ਕੇਂਦਰ ਹੋਵੇਗਾ ਤਾਂ ਜੋ ਕਿਸੇ ਨੂੰ ਵੀ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਪੜਾਅ ਵਿੱਚ ਬੈਂਕਾਂ, ਰੇਲਵੇ ਅਤੇ ਸਟਾਫ਼ ਸਿਲੈਕਸ਼ਨ ਕਮਿਸ਼ਨ (ਐੱਸਐੱਸਸੀ) ਨਾਲ ਸਬੰਧਤ ਆਸਾਮੀਆਂ ਨੂੰ ਇਸ ਪ੍ਰੀਖਿਆ ਵਿੱਚ ਸ਼ਾਮਲ ਕੀਤਾ ਜਾਵੇਗਾ ਅਤੇ ਬਾਅਦ ਵਿੱਚ ਇਸ ਪ੍ਰਣਾਲੀ ਦਾ ਵਿਸਥਾਰ ਕੀਤਾ ਜਾਵੇਗਾ।Source link