ਨਵੀਂ ਦਿੱਲੀ, 2 ਦਸੰਬਰ
ਭਾਰਤ ਨੇ ਜੰਮੂ-ਕਸ਼ਮੀਰ ਦੀ ਸਥਿਤੀ ਬਾਰੇ ਟਿੱਪਣੀਆਂ ਲਈ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਸੰਸਥਾ ਓਐੱਚਸੀਐੱਚਆਰ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਇਹ ਸਰਹੱਦ ਪਾਰ ਤੋਂ ਅਤਿਵਾਦ ਕਾਰਨ ਖੇਤਰ ਵਿੱਚ ਸੁਰੱਖਿਆ ਚੁਣੌਤੀਆਂ ਦੀ ਪੂਰੀ ਤਰ੍ਹਾਂ ਸਮਝ ਦੀ ਘਾਟ ਨੂੰ ਦਰਸਾਉਂਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਵਿੱਚ ਅਧਿਕਾਰੀ ਕਾਨੂੰਨ ਦੀ ਉਲੰਘਣਾ ਦੇ ਵਿਰੁੱਧ ਕੰਮ ਕਰਦੇ ਹਨ ਨਾ ਕਿ ਅਧਿਕਾਰਾਂ ਦੀ ਜਾਇਜ਼ ਵਰਤੋਂ ਦੇ ਖ਼ਿਲਾਫ਼।