ਚੇਨਈ, 3 ਦਸੰਬਰ
ਸਿੰਗਾਪੁਰ ਅਤੇ ਬਰਤਾਨੀਆ ਤੋਂ ਤਾਮਿਲਨਾਡੂ ਪਹੁੰਚੇ ਇੱਕ ਬੱਚੇ ਸਮੇਤ ਦੋ ਅੰਤਰਰਾਸ਼ਟਰੀ ਹਵਾਈ ਯਾਤਰੀਆਂ ਨੂੰ ਕੋਵਿਡ ਹੋਣ ਦੀ ਪੁਸ਼ਟੀ ਹੋਈ ਹੈ। ਸਰਕਾਰ ਨੇ ਉਨ੍ਹਾਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਓਮੀਕਰੋਨ ਹੈ। ਸਰਕਾਰ ਨੇ ਕਿਹਾ ਕਿ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ ਉਨ੍ਹਾਂ ਨੂੰ ਓਮੀਕਰੋਨ ਹੈ ਜਾਂ ਨਹੀਂ।