ਰਮੇਸ਼ ਭਾਰਦਵਾਜ
ਲਹਿਰਾਗਾਗਾ, 4 ਦਸੰਬਰ
ਸ਼ਹਿਰ ਵਾਸੀਆਂ ਨੇ ਜਲ ਕਿੱਲਤ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਲਹਿਰਾਗਾਗਾ ਦੇ ਪ੍ਰਧਾਨ ਸਰਬਜੀਤ ਸ਼ਰਮਾ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਅੱਗੇ ਸੰਕੇਤਕ ਧਰਨਾ ਦਿੱਤਾ। ਇਸ ਮੌਕੇ ਬਲਾਕ ਆਗੂ ਸੂਬਾ ਸਿੰਘ ਸੰਗਤਪੁਰਾ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਇਸ ਸਮੰਸਿਆ ਦੇ ਹੱਲ ਲਈ ਐੱਸਡੀਐੱਮ ਨੂੰ ਮੰਗ ਪੱਤਰ ਵੀ ਦਿੱਤੇ ਗਏ ਸਨ ਪਰ ਠੋਸ ਕਾਰਵਾਈ ਨਹੀਂ ਹੋਈ। ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ। ਆਗੂਆਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ 8 ਦਸੰਬਰ ਤੱਕ ਪਾਣੀ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਅਣਮਿੱਥੇ ਸਮੇਂ ਲਈ ਮੋਰਚਾ ਲਾਇਆ ਜਾਵੇਗਾ।