ਮਿਆਂਮਾਰ ਕੋਰਟ ਵੱਲੋਂ ਆਂਗ ਸਾਂ ਸੂ ਕੀ ਨੂੰ 4 ਸਾਲ ਕੈਦ ਦੀ ਸਜ਼ਾ


ਬੈਂਕਾਕ, 6 ਦਸੰਬਰ

ਮਿਆਂਮਾਰ ਦੀ ਵਿਸ਼ੇਸ਼ ਅਦਾਲਤ ਨੇ ਦੇਸ਼ ਦੀ ਗੱਦੀਓਂ ਲਾਹੀ ਆਗੂ ਆਂਗ ਸਾਂ ਸੂ ਕੀ ਨੂੰ ਕਰੋਨਾਵਾਇਰਸ ਪਾਬੰਦੀਆਂ ਦੇ ਉਲੰਘਣ ਅਤੇ ਲੋਕਾਂ ਨੂੰ ਭੜਕਾਉਣ ਦੇ ਜੁਰਮ ਵਿੱਚ ਚਾਰ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਮਿਆਂਮਾਰ ਦੇ ਫੌਜੀ ਸ਼ਾਸਕਾਂ ਨੇ ਇਸ ਸਾਲ ਪਹਿਲੀ ਫਰਵਰੀ ਨੂੰ ਨੋਬੇਲ ਪੁਰਸਕਾਰ ਜੇਤੂ ਆਂਗ ਸਾਂ ਸੂ ਕੀ ਦੀ ਨੈਸ਼ਨਲ ਲੀਗ ਫਾਰ ਡੈਮੋਕਰੈਸੀ ਪਾਰਟੀ ਨੂੰ ਸੱਤਾ ‘ਚੋਂ ਲਾਂਭੇ ਕਰ ਦਿੱਤਾ ਸੀ। -ਪੀਟੀਆਈSource link