ਜੰਮੂ-ਕਸ਼ਮੀਰ ਵਿੱਚ ਅਤਿਵਾਦ ਦੇ ਖਾਤਮੇ ਲਈ ਪਾਕਿਸਤਾਨ ਨਾਲ ਗੱਲਬਾਤ ਜ਼ਰੂਰੀ: ਫਾਰੂਕ ਅਬਦੁੱਲ੍ਹਾ

ਜੰਮੂ-ਕਸ਼ਮੀਰ ਵਿੱਚ ਅਤਿਵਾਦ ਦੇ ਖਾਤਮੇ ਲਈ ਪਾਕਿਸਤਾਨ ਨਾਲ ਗੱਲਬਾਤ ਜ਼ਰੂਰੀ: ਫਾਰੂਕ ਅਬਦੁੱਲ੍ਹਾ


ਜੰਮੂ, 11 ਦਸੰਬਰ

ਉੱਤਰੀ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਵਿੱਚ ਬੀਤੇ ਦਿਨ ਅਤਿਵਾਦੀਆਂ ਵੱਲੋਂ ਦੋ ਪੁਲੀਸ ਜਵਾਨਾਂ ਦੀ ਕੀਤੀ ਗਈ ਹੱਤਿਆ ਨੂੰ ਦੁੱਖਦਾਈ ਦੱਸਦਿਆਂ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲ੍ਹਾ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਅਤਿਵਾਦ ਦੇ ਖਾਤਮੇ ਲਈ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਤੋਂ ਇਲਾਵਾ ਹੋਰ ਕੋਈ ਹੱਲ ਨਹੀਂ ਹੈ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਬੀਤੇ ਦਿਨ ਦਿੱਤੇ ਗਏ ਬਿਆਨ ਕਿ ਜਨਤਕ ਥਾਵਾਂ ‘ਤੇ ਨਮਾਜ਼ ਪੜ੍ਹਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਦੇ ਸਬੰਧ ਵਿੱਚ ਕਿਹਾ ਕਿ ਮੁਸਲਿਮ ਭਾਈਚਾਰੇ ਲਈ ਨਮਾਜ਼ ਪੜ੍ਹਨ ਵਾਸਤੇ ਥਾਂ ਨਿਰਧਾਰਤ ਕੀਤੀ ਜਾਵੇ ਕਿਉਂਕਿ ਦੇਸ਼ ਦਾ ਸੰਵਿਧਾਨ ਵੀ ਧਾਰਮਿਕ ਆਜ਼ਾਦੀ ਦੀ ਇਜਾਜ਼ਤ ਦਿੰਦਾ ਹੈ। -ਪੀਟੀਆਈ



Source link