ਕਾਂਗਰਸ ਨੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਿਆ: ਸੁਖਬੀਰ ਬਾਦਲ


ਦੇਵਿੰਦਰ ਸਿੰਘ ਜੱਗੀ

ਪਾਇਲ, 12 ਦਸੰਬਰ

ਵਿਧਾਨ ਸਭਾ ਹਲਕਾ ਪਾਇਲ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਦੇ ਹੱਕ ‘ਚ ਪਿੰਡ ਰੌਣੀ ਵਿਚ ਫ਼ਤਿਹ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਪੌਣੇ 5 ਸਾਲਾਂ ਵਿੱਚ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਿਆ ਹੈ ਅਤੇ ਹੱਕ ਮੰਗਣ ਵਾਲਿਆਂ ਨੂੰ ਕੁੱਟਿਆ ਹੈ। ਉਨ੍ਹਾਂ ਕਿਹਾ ਕਿ ਇਸ ਦੀ ਤਾਜ਼ਾ ਮਿਸਾਲ ਕਾਂਗਰਸ ਦੀ ਮਾਨਸਾ ਰੈਲੀ ਤੋਂ ਮਿਲਦੀ ਹੈ, ਜਿੱਥੇ ਕੱਚੇ ਅਧਿਆਪਕਾਂ ਉੱਤੇ ਪੁਲੀਸ ਵੱਲੋਂ ਕਥਿਤ ਤਸ਼ੱਦਦ ਢਾਹਿਆ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਨ੍ਹਾਂ ਨੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ‘ਤੇੇ ਵੀ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ‘ਤੇ ਹਿਸਾਬ ਲਿਆ ਜਾਵੇਗਾ। ‘ਆਪ’ ਆਗੂ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਉਹ ਝੂਠੀਆਂ ਗਾਰੰਟੀਆਂ ਦੇ ਰਿਹਾ ਹੈ। ਇਸ ਮੌਕੇ ਸ੍ਰੀ ਬਾਦਲ ਨੇ ਪਾਇਲ ਵਿੱਚ ਡਾ. ਬੀਜਾ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ।Source link