ਜੋਗਿੰਦਰ ਸਿੰਘ ਮਾਨ
ਮਾਨਸਾ, 12 ਦਸੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਰੈਲੀ ਦੌਰਾਨ ਡੀਐੱਸਪੀ ਵੱਲੋਂ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਉਤੇ ਕੀਤੇ ਲਾਠੀਚਾਰਜ ਖ਼ਿਲਾਫ਼ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਇਸ ਲਾਠੀਚਾਰਜ ਸਬੰਧੀ ਜ਼ਿਲ੍ਹਾ ਸੰਗਰੂਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨਮੋਲ ਸਿੰਘ ਧਾਲੀਵਾਲ ਨੂੰ ਪੜਤਾਲ ਰਿਪੋਰਟ ਮੁਕੰਮਲ ਕਰਕੇ ਹਫ਼ਤੇ ਦੇ ਅੰਦਰ ਸੌਂਪਣ ਲਈ ਕਿਹਾ ਹੈ।