ਵਾਰਾਨਸੀ (ਉੱਤਰ ਪ੍ਰਦੇਸ਼), 14 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਸੋਮਵਾਰ ਅੱਧੀ ਰਾਤ ਤੋਂ ਬਾਅਦ ਵਾਰਾਨਸੀ ਦੀਆਂ ਸੜਕਾਂ ‘ਤੇ ਨਿਕਲ ਕੇ ਕਾਸ਼ੀ ਵਿਸ਼ਵਨਾਥ ਧਾਮ ਅਤੇ ਬਨਾਰਸ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ। ਦੇਰ ਰਾਤ ਕਰੀਬ 1 ਵਜੇ ਪੋਸਟ ਕੀਤੇ ਗਏ ਟਵੀਟ ਵਿੱਚ ਸ੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਵਾਰਾਨਸੀ ਵਿੱਚ ਮੁੱਖ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਵਾਰਾਨਸੀ 2014 ਤੋਂ ਪ੍ਰਧਾਨ ਮੰਤਰੀ ਦਾ ਸੰਸਦੀ ਖੇਤਰ ਹੈ।