ਕੇਜਰੀਵਾਲ ਵੱਲੋਂ ਜਲੰਧਰ ਵਿੱਚ ‘ਤਿਰੰਗਾ ਯਾਤਰਾ’


ਨਿੱਜੀ ਪੱਤਰ ਪ੍ਰੇਰਕ

ਜਲੰਧਰ, 15 ਦਸੰਬਰ

ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੁੱਧਵਾਰ ਨੂੰ ਜਲੰਧਰ ਵਿੱਚ ਤਿਰੰਗਾ ਯਾਤਰਾ ਸ਼ੁਰੂ ਕੀਤੀ ਗਈ। ਇਹ ਇਹ ਯਾਤਰਾ ਭਗਵਾਨ ਵਾਲਮੀਕ ਚੌਕ ਤੋਂ ਸ਼ੁਰੂ ਹੋਈ ਜਿਹੜੀ ਡਾ ਬੀ ਆਰ ਅੰਬੇਡਕਰ ਚੌਕ ਤੱਕ ਜਾਵੇਗੀ। ਇਕ ਵੱਡੇ ਟਰੱਕ ਨੂੰ ਫਲੈਕਸਾਂ ਲਾ ਕੇ ਸਜਾਇਆ ਗਿਆ ਹੈ। ਉਨ੍ਹਾਂ ਦੇ ਨਾਲ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਰਾਘਵ ਚੱਢਾ ਤੇ ਜਰਨੈਲ ਸਿੰਘ ਸਮੇਤ ਹੋਰ ਆਗੂ ਵੀ ਸਨ। ਹੋਰ ਜ਼ਿਲ੍ਹਿਆਂ ਤੋਂ ਵੀ ਲੋਕ ਇਸ ਤਿਰੰਗਾ ਯਾਤਰਾ ‘ਚ ਸ਼ਾਮਲ ਹੋਣ ਆਏ ਹੋਏ ਹਨ।Source link