ਲੜਕੀਆਂ ਦੇ ਵਿਆਹ ਦੀ ਘੱਟੋ ਘੱਟ ਉਮਰ 21 ਸਾਲ ਕਰਨ ਦੀ ਤਜਵੀਜ਼ ਨੂੰ ਕੇਂਦਰੀ ਮੰਤਰੀ ਮੰਡਲ ਨੇ ਹਰੀ ਝੰਡੀ ਦਿੱਤੀ


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 16 ਦਸੰਬਰ

ਐੱਨਡੀਟੀਵੀ ਦੀ ਰਿਪੋਰਟ ਮੁਤਾਬਕ ਲੜਕੀਆਂ ਦੀ ਵਿਆਹ ਦੀ ਘੱਟੋ-ਘੱਟ ਉਮਰ ਵਧਾ ਕੇ 21 ਸਾਲ ਕਰਨ ਦੀ ਤਜਵੀਜ਼ ਨੂੰ ਕੇਂਦਰੀ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਸਾਲ ਆਪਣੇ ਸੁਤੰਤਰਤਾ ਦਿਵਸ ਭਾਸ਼ਨ ਦੌਰਾਨ ਕਿਹਾ ਸੀ ਕਿ ਔਰਤਾਂ ਲਈ ਵਿਆਹ ਦੀ ਘੱਟੋ-ਘੱਟ ਉਮਰ 18 ਦੀ ਥਾਂ 21 ਸਾਲ ਹੋਵੇਗੀ। ਦੇਸ਼ ਵਿੱਚ ਇੋਸ ਸਮੇਂ ਲੜਕਿਆਂ ਲਈ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਤੇ ਲੜਕੀਆਂ ਲਈ 18 ਸਾਲ ਹੈ।Source link