ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਝਟਕਾ: ਬਾਦਲਾਂ ਦੀ ਕੰਪਨੀ ਦੇ ਬੱਸ ਪਰਮਿਟਾਂ ਬਾਰੇ ਹਾਈ ਕੋਰਟ ਦੇ ਹੁਕਮਾਂ ’ਚ ਦਖ਼ਲ ਦੇਣ ਤੋਂ ਇਨਕਾਰ


ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 17 ਦਸੰਬਰ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਦੀ ਮਾਲਕੀ ਵਾਲੀ ਕੰਪਨੀ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਦੇ ਬੱਸ ਪਰਮਿਟ ਰੱਦ ਕਰਨ ‘ਤੇ ਰੋਕ ਲਗਾਉਣ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਹੇਮੰਤ ਗੁਪਤਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ, ‘ਅਦਾਲਤਾਂ ਵਿੱਚ ਸਿਆਸੀ ਲੜਾਈਆਂ ਨਾ ਲੜੋ।’ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਤੋਂ ਪਹਿਲਾਂ ਔਰਬਿਟ ਏਵੀਏਸ਼ਨ ਪ੍ਰਾਈਵੇਟ ਲਿਮਟਿਡ ਦੇ ਬੱਸ ਪਰਮਿਟ ਰੱਦ ਕਰਨ ਦੇ ਪੰਜਾਬ ਸਰਕਾਰ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਸੀ। ਹਾਈ ਕੋਰਟ ਨੇ ਪੰਜਾਬ ਸਰਕਾਰ, ਰਾਜ ਟਰਾਂਸਪੋਰਟ ਕਮਿਸ਼ਨਰ ਅਤੇ ਖੇਤਰੀ ਟਰਾਂਸਪੋਰਟ ਅਥਾਰਟੀ ਨੂੰ ਆਦੇਸ਼ ਦਿੱਤਾ ਸੀ ਕਿ ਉਹ ਔਰਬਿਟ ਐਵੀਏਸ਼ਨ ਦੀਆਂ ਬੱਸਾਂ ਨੂੰ ਤੁਰੰਤ ਛੱਡਣ। ਇਸ ਨੇ ਰਾਜ ਟਰਾਂਸਪੋਰਟ ਅਥਾਰਟੀਆਂ ਨੂੰ ਪਟੀਸ਼ਨਰ ਕੰਪਨੀ ਨੂੰ ਅਸਥਾਈ ਤੌਰ ‘ਤੇ ਬੱਸਾਂ ਚਲਾਉਣ ਦੀ ਆਗਿਆ ਦੇਣ ਲਈ ਵੀ ਕਿਹਾ ਸੀ।Source link