ਪੰਜਾਬ ਸਰਕਾਰ ਨਾਲ ਮਸਲਿਆਂ ’ਤੇ ਗੱਲਬਾਤ ਕਰਨ ਲਈ 32 ਕਿਸਾਨ ਜਥੇਬੰਦੀਆਂ ਦੀ ਮੁੱਲਾਂਪੁਰ ਵਿੱਚ ਮੀਟਿੰਗ ਸਮਾਪਤ


ਸੰਤੋਖ ਗਿੱਲ

ਗੁਰੂਸਰ ਸੁਧਾਰ, 18 ਦਸੰਬਰ

ਕਿਸਾਨ ਮੋਰਚਾ ਫ਼ਤਹਿ ਕਰਨ ਬਾਅਦ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਮੁੱਲਾਂਪੁਰ ਦੇ ਗੁਰਸ਼ਰਨ ਕਲਾ ਭਵਨ ਵਿੱਚ ਹੋਈ। ਪੰਜਾਬ ਦੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਤੈਅ ਕਰਨ ਅਤੇ ਅਗਲੀ ਰਣਨੀਤੀ ਲਈ ਚਰਚਾ ਕੀਤੀ ਗਈ। ਮੀਟਿੰਗ ਦੀ ਸਮਾਪਤੀ ਬਾਅਦ ਕਿਸਾਨ ਨੇਤਾਵਾਂ ਨੇ ਕਿਹਾ ਕਿ ਕਿਸਾਨੀ ਮਸਲਿਆ ਤੇ ਚੋਣ ਵਾਅਦਿਆਂ ਬਾਰੇ ਪੰਜਾਬ ਸਰਕਾਰ ਤੋਂ ਜੁਆਬ ਮੰਗਿਆ ਜਾਵੇਗਾ।Source link