ਪੰਜਾਬ ’ਚ ਹੱਡ ਚੀਰਵੀਂ ਠੰਢ: ਅੰਮ੍ਰਿਤਸਰ ਦਾ ਘੱਟੋ ਘੱਟ ਤਾਪਮਾਨ ਮਨਫ਼ੀ 0.5 ਡਿਗਰੀ

ਪੰਜਾਬ ’ਚ ਹੱਡ ਚੀਰਵੀਂ ਠੰਢ: ਅੰਮ੍ਰਿਤਸਰ ਦਾ ਘੱਟੋ ਘੱਟ ਤਾਪਮਾਨ ਮਨਫ਼ੀ 0.5 ਡਿਗਰੀ


ਚੰਡੀਗੜ੍ਹ, 19 ਦਸੰਬਰ

ਪੰਜਾਬ ਅਤੇ ਹਰਿਆਣਾ ਵਿੱਚ ਕੜਾਕੇ ਦੀ ਠੰਢ ਕਾਰਨ ਲੋਕ ਘਰਾਂ ਵਿੱਚ ਰਹਿਣ ਲਈ ਮਜਬੂਰ ਹਨ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ ਮਨਫੀ 0.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਦੋਵਾਂ ਰਾਜਾਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਰਾਤ ਦਾ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਸਵੇਰੇ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਦਰਮਿਆਨੀ ਧੁੰਦ ਪਈ ਹੈ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਹੇਠਾਂ ਦਰਜ ਕੀਤਾ ਗਿਆ। ਪੰਜਾਬ ਦੇ ਹਲਵਾਰਾ ਵਿੱਚ ਘੱਟ ਤੋਂ ਘੱਟ ਤਾਪਮਾਨ 0.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਵਿੱਚ ਘੱਟੋ ਘੱਟ ਤਾਪਮਾਨ 0.1, ਫਰੀਦਕੋਟ ‘ਚ 1 ਅਤੇ ਪਠਾਨਕੋਟ ਵਿੱਚ 1.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਲੁਧਿਆਣਾ (5.1 ਡਿਗਰੀ ਸੈਲਸੀਅਸ), ਪਟਿਆਲਾ (4.6 ਡਿਗਰੀ ਸੈਲਸੀਅਸ) ਅਤੇ ਗੁਰਦਾਸਪੁਰ (2.4 ਡਿਗਰੀ ਸੈਲਸੀਅਸ) ਵਿੱਚ ਵੀ ਰਾਤ ਠੰਢੀ ਰਹੀ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਡਿਗਰੀ ਘੱਟ ਹੈ। ਹਰਿਆਣਾ ਦਾ ਸਿਰਸਾ ਸਭ ਤੋਂ ਠੰਢਾ ਸਥਾਨ ਰਿਹਾ ਜਿੱਥੇ ਤਾਪਮਾਨ 0.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।



Source link