ਕਾਰ ਭਾਖੜਾ ਨਹਿਰ ਵਿਚ ਡਿੱਗੀ

ਕਾਰ ਭਾਖੜਾ ਨਹਿਰ ਵਿਚ ਡਿੱਗੀ


ਖੇਤਰੀ ਪ੍ਰਤੀਨਿਧ

ਪਟਿਆਲਾ, 3 ਜਨਵਰੀ

ਇੱਥੇ ਅੱਜ ਤੜਕੇ ਸੰਗਰੂਰ ਰੋਡ ‘ਤੇ ਸਥਿਤ ਪਸਿਆਣਾ ਵਾਲੇ ਪੁਲਾਂ ਕੋਲ ਇਕ ਕਾਰ ਭਾਖੜਾ ਨਹਿਰ ਵਿੱਚ ਡਿੱਗ ਗਈ। ਪੁਲੀਸ ਵੱਲੋਂ ਕੀਤੀ ਗਈ ਮੁੱਢਲੀ ਪੜਤਾਲ ਅਨੁਸਾਰ ਇਸ ਕਾਰ ਵਿੱਚ ਰਾਮਪੁਰਾ ਫੂਲ ਦੇ ਰਹਿਣ ਵਾਲੇ ਇੱਕੋ ਪਰਿਵਾਰ ਦੇ ਚਾਰ ਮੈਂਬਰ ਸਵਾਰ ਸਨ, ਜਿਨ੍ਹਾਂ ਵਿਚ ਪਤੀ-ਪਤਨੀ ਅਤੇ ਉਨ੍ਹਾਂ ਦੀਆਂ ਦੋ ਧੀਆਂ ਸ਼ਾਮਲ ਹਨ। ਪੁਲੀਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਨਹਿਰ ਵਿਚ ਡਿੱਗੇ ਪਰਿਵਾਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।



Source link