ਕੋਵਿਡ-19: ਭਾਰਤ ਵਿਚ 15 ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ


ਨਵੀਂ ਦਿੱਲੀ, 3 ਜਨਵਰੀ

ਦੇਸ਼ ਵਿਚ 15 ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ਨੂੰ ਸੋਮਵਾਰ ਤੋਂ ਕੋਵਿਡ-19 ਵਿਰੋਧੀ ਟੀਕਿਆਂ ਦੀ ਖੁਰਾਕ ਲਗਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਕਰੋਨਾਵਾਇਰਸ ਲਾਗ ਦੇ ਨਵੇਂ ਸਰੂਪ ਓਮੀਕਰੋਨ ਦੇ ਵਧਦੇ ਪ੍ਰਕੋਪ ਵਿਚਾਲੇ ਇਸ ਉਮਰ ਵਰਗ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਵਿਚ ਫੋਰਟਿਸ ਹਸਪਤਾਲ, ਸਰ ਗੰਗਾ ਰਾਮ ਹਸਪਤਾਲ ਅਤੇ ਹੋਰ ਕੇਂਦਰਾਂ ਵਿਚ ਬੱਚਿਆਂ ਨੂੰ ਟੀਕਿਆਂ ਦੀ ਖੁਰਾਕ ਦਿੱਤੀ ਜਾ ਰਹੀ ਹੈ। ਸੂਤਰਾਂ ਵੱਲੋਂ ਸਾਂਝੇ ਕੀਤੇ ਗਏ ਅਧਿਕਾਰਤ ਦਸਤਾਵੇਜ਼ਾਂ ਮੁਤਾਬਕ ਭਾਰਤ ਦੇ ਰਜਿਸਟਰਾਰ ਜਨਰਲ ਦੇ ਅੰਕੜਿਆਂ ਅਨੁਸਾਰ ਦਿੱਲੀ ਵਿਚ ਇਸ ਸ਼੍ਰੇਣੀ ਵਿਚ ਟੀਕਾਕਰਨ ਕਰਵਾਉਣ ਵਾਲੇ ਨੌਜਵਾਨਾਂ ਦੀ ਗਿਣਤੀ 10 ਲੱਖ ਹੈ। ਡਾਕਟਰਾਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਜਲਦੀ ਤੋਂ ਜਲਦੀ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਕੋਵਿਡ-19 ਦੀ ਤੀਜੀ ਲਹਿਰ ਦੌਰਾਨ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕੀਤੀ ਜਾ ਸਕੇ। -ਪੀਟੀਆਈSource link