ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਵਾਈ ਜਹਾਜ਼ ਰਾਹੀਂ ਬਠਿੰਡਾ ਪੁੱਜੇ ਤੇ ਸੜਕ ਰਾਹੀਂ ਫ਼ਿਰੋਜ਼ਪੁਰ ਰਵਾਨਾ


ਚੰਡੀਗੜ੍ਹ, 5 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਰੋਜ਼ਪੁਰ ਵਿੱਚ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਪੰਜਾਬ ਪਹੁੰਚੇ। ਸ੍ਰੀ ਮੋਦੀ ਹਵਾਈ ਜਹਾਜ਼ ਰਾਹੀਂ ਬਠਿੰਡਾ ਉਤਰੇ ਅਤੇ ਫਿਰ ਸੜਕ ਰਾਹੀਂ ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ਦੇ ਨੇੜੇ ਜ਼ਿਲ੍ਹੇ ਵੱਲ ਚੱਲ ਪਏ। ਪੁਲੀਸ ਦੇ ਇੰਸਪੈਕਟਰ ਜਨਰਲ (ਬਠਿੰਡਾ ਰੇਂਜ) ਜਸਕਰਨ ਸਿੰਘ ਨੇ ਦੱਸਿਆ ਕਿ ਮੋਦੀ ਪੰਜਾਬ ਪਹੁੰਚ ਗਏ ਹਨ ਅਤੇ ਫਿਰੋਜ਼ਪੁਰ ਜਾ ਰਹੇ ਹਨ। ਬਠਿੰਡਾ ਵਿੱਚ ਉਨ੍ਹਾਂ ਦਾ ਸਵਾਗਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ।Source link