ਰੰਧਾਵਾ ਤੇ ਡੀਜੀਪੀ ਨੂੰ ਬਰਖ਼ਾਸਤ ਕੀਤਾ ਜਾਵੇ: ਭਾਜਪਾ


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 6 ਜਨਵਰੀ

ਪੰਜਾਬ ਭਾਜਪਾ ਇਕਾਈ ਦੇ ਵਫ਼ਦ ਨੇ ਅੱਜ ਇਥੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਖਾਮੀ ਲਈ ਰਾਜ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਵਫ਼ਦ ਨੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿੱਚ ਅੜਿੱਕੇ ਪਾਉਣ ਦੇ ਦੋਸ਼ ਲਾਏ। ਸੂਬਾ ਸਰਕਾਰ ਨੇ ਇਨ੍ਹਾਂ ਖਾਮੀਆਂ ਦੀ ਡੂੰਘਾਈ ਨਾਲ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਕਮੇਟੀ ਨੂੰ ਰੱਦ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਇਸ ਮਾਮਲੇ ਵਿੱਚ ਮੁੱਖ ਸਾਜ਼ਿਸ਼ਘਾੜੇ ਹਨ। ਇਸ ਲਈ ਮੁੱਖ ਮੰਤਰੀ ਵੱਲੋਂ ਬਣਾਈ ਕਿਸੇ ਵੀ ਕਮੇਟੀ ਵਿੱਚ ਵਿਸ਼ਵਾਸ ਨਹੀਂ ਹੈ।Source link