ਖੱਟਰ ਵੱਲੋਂ ਪੰਜਾਬ ਵਿਚ ਰਾਸ਼ਟਰਪਤੀ ਸ਼ਾਸਨ ਤਹਿਤ ਚੋਣਾਂ ਕਰਵਾਉਣ ਦੀ ਮੰਗ


ਚੰਡੀਗੜ੍ਹ, 7 ਜਨਵਰੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਬਰਖਾਸਤ ਕਰਨ ਅਤੇ ਰਾਸ਼ਟਰਪਤੀ ਸ਼ਾਸਨ ਤਹਿਤ ਉੱਥੇ ਚੋਣਾਂ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਲਾਪ੍ਰਵਾਹੀ ਨੂੰ ਸਬੂਤ ਵਜੋਂ ਪੇਸ਼ ਕਰਦੇ ਹੋਏ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਸੂਬੇ ਵਿਚ ਕਾਨੂੰਨ ਵਿਵਸਥਾ ਚਲਾਉਣ ਵਿਚ ਅਸਮਰੱਥ ਹੈ। ਖੱਟਰ ਨੇ ਸੂਬੇ ਦੇ ਗ੍ਰਹਿ ਮੰਤਰ ਅਨਿਲ ਵਿੱਜ ਅਤੇ ਭਾਜਪਾ ਪ੍ਰਧਾਨ ਓ.ਪੀ. ਧਨਖੜ ਨਾਲ ਫਿਰੋਜ਼ਪੁਰ ਘਟਨਾ ਸਬੰਧੀ ਇੱਥੇ ਰਾਜਭਵਨ ਵਿਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਰਾਸ਼ਟਰਪਤੀ ਦੇ ਨਾਂ ਇਕ ਮੰਗ ਪੱਤਰ ਵੀ ਸੌਂਪਿਆ। ਇਸ ਮੰਗ ਪੱਤਰ ਰਾਹੀਂ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। -ਪੀਟੀਆਈ



Source link