ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ


ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 8 ਜਨਵਰੀ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਖਰਾਬ ਮੌਸਮ ਦੇ ਮੱਦੇਨਜ਼ਰ ਇਸ ਵਾਰ ਨਗਰ ਕੀਰਤਨ ਪਹਿਲਾਂ ਤੈਅ ਮਾਰਗ ਦੀ ਥਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਤੱਕ ਹੀ ਸੀਮਤ ਰਿਹਾ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ। ਇਸੇ ਦੌਰਾਨ ਪਰਿਕਰਮਾ ਵਿਚ ਸੰਗਤ ਨੇ ਨਗਰ ਕੀਰਤਨ ਦੇ ਨਾਲ ਚਲਦਿਆਂ ਸ਼ਬਦ ਗਾਇਨ ਕੀਤਾ ਅਤੇ ਫੁੱਲਾਂ ਦੀ ਵਰਖਾਂ ਕਰਕੇ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।



Source link