ਨਵੀਂ ਦਿੱਲੀ, 8 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਖਾਮੀਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਸਿਧਾਰਥ ਚਟੋਪਾਧਿਆ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕੇਂਦਰ ਨੇ ਉਨ੍ਹਾਂ ਤੋਂ ਅੱਜ ਸ਼ਾਮ ਪੰਜ ਵਜੇ ਤਕ ਜਵਾਬ ਮੰਗਦਿਆਂ ਕਿਹਾ ਹੈ ਕਿ ਸੁਰੱਖਿਆ ਖਾਮੀਆਂ ਕਾਰਨ ਉਨ੍ਹਾਂ ਖਿਲਾਫ ਆਲ ਇੰਡੀਆ ਸਰਵਿਸ ਰੂਲਜ਼ ਤਹਿਤ ਕਾਰਵਾਈ ਕਿਉਂ ਨਾ ਕੀਤੀ ਜਾਵੇ। ਨੋਟਿਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਸਪੈਸ਼ਲ ਪ੍ਰੋਟੈਕਸ਼ਨ ਗੁਰੱਪ ਐਕਟ ਤਹਿਤ ਆਪਣੀ ਕਾਨੂੰਨੀ ਜ਼ਿੰਮੇਵਾਰੀ ਦਾ ਪਾਲਣ ਨਹੀਂ ਕੀਤਾ।