ਕਾਂਗਰਸ ਨੇ ਪੰਜਾਬ ਚੋਣਾਂ ਲਈ ਬਾਜਵਾ ਨੂੰ ਮੈਨੀਫੈਸਟੋ ਤੇ ਜਾਖੜ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ

ਕਾਂਗਰਸ ਨੇ ਪੰਜਾਬ ਚੋਣਾਂ ਲਈ ਬਾਜਵਾ ਨੂੰ ਮੈਨੀਫੈਸਟੋ ਤੇ ਜਾਖੜ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ


ਜੋਗਿੰਦਰ ਸਿੰਘ ਮਾਨ

ਮਾਨਸਾ, 11 ਜਨਵਰੀ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਕਾਂਗਰਸ ਵੱਲੋਂ ਪ੍ਰਚਾਰ ਕਮੇਟੀ ਅਤੇ ਮੈਨੀਫੈਸਟੋ ਕਮੇਟੀ ਵਿੱਚ ਨਵੀਂਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਕਾਂਗਰਸ ਹਾਈਕਮਾਨ ਵੱਲੋਂ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਨੂੰ ਬਣਾਇਆ ਗਿਆ ਹੈ, ਜਦ ਕਿ ਸੁਨੀਲ ਜਾਖੜ ਪ੍ਰਚਾਰ ਕਮੇਟੀ ਦੇ ਮੁਖੀ ਬਣੇ ਹਨ। ਡਾ. ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਕਨਵੀਨਰ ਤੇ ਮਨਪ੍ਰੀਤ ਸਿੰਘ ਬਾਦਲ ਨੂੰ ਕੋ ਚੇਅਰਮੈਨ। ਦੂਜੇ ਪਾਸੇ ਰਵਨੀਤ ਸਿੰਘ ਬਿੱਟੂ ਨੂੰ ਪ੍ਰਚਾਰ ਕਮੇਟੀ ਦਾ ਕਨਵੀਨਰ ਤੇ ਯੂਥ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਮਰਪ੍ਰੀਤ ਸਿੰਘ ਲਾਲੀ ਨੂੰ ਕੋ ਚੇਅਰਮੈਨ ਲਾਇਆ ਗਿਆ ਹੈ।



Source link